ਕਪਿਲ ਦੇਵ ਹੋਣਗੇ ਹਰਿਆਣਾ ਸਪੋਰਟਸ ਯੂਨੀਵਰਸਿਟੀ ਦੇ ਪਹਿਲੇ ਚਾਂਸਲਰ

374

ਨਵੀਂ ਦਿੱਲੀ: ਟੀਮ ਇੰਡੀਆ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਹਰਿਆਣਾ ਸਪੋਰਟਸ ਯੂਨੀਵਰਸਿਟੀ ਦਾ ਪਹਿਲਾ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਹਰਿਆਣਾ ਸਰਕਾਰ ਦੇ ਖੇਡ ਮੰਤਰੀ ਅਨਿਲ ਵਿਜ ਨੇ ਕੀਤਾ ਹੈ।

ਖੇਡ ਮੰਤਰੀ ਅਨਿਲ ਵਿਜ ਨੇ ਇਸ ਬਾਰੇ ‘ਚ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ਕਪਿਲ ਦੇਵ ਹਰਿਆਣਾ ਖੇਡ ਯੂਨੀਵਰਸਿਟੀ ਦੇ ਪਹਿਲੇ ਚਾਂਸਲਰ ਹੋਣਗੇ। ਸਾਲ 1983 ‘ਚ ਭਾਰਤੀ ਟੀਮ ਨੂੰ ਵਰਲਡ ਕੱਪ ਜਿਤਾਉਣ ਵਾਲੇ ਸਾਬਕਾ ਕਪਤਾਨ ਕਪਿਲ ਦੇਵ ਦੇ ਨਾਂ ‘ਤੇ ਪਹਿਲੇ ਵੀ ਚਰਚਾ ਹੋ ਚੁੱਕੀ ਸੀ ਕਿ ਉਹ ਯੂਨੀਵਰਸਿਟੀ ਦੇ ਪਹਿਲੇ ਚਾਂਸਲਰ ਹੋਣਗੇ।

ਹੁਣ ਖੇਡ ਮੰਤਰੀ ਨੇ ਇਸ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਜਨਮੇ ਕਪਿਲ ਦੇਵ ਨੂੰ ਹਰਿਆਣਾ ਹਰਿਕੇਨ ਦੇ ਨਾਂ ਤੋਂ ਵੀ ਜਾਣਿਆ ਜਾਂਦਾ ਹੈ।

Get real time updates directly on you device, subscribe now.

Leave A Reply

Your email address will not be published.