ਭਾਰਤ ‘ਚ ਗ਼ੈਰ-ਕਾਨੂੰਨੀ ਤੌਰ ‘ਤੇ ਰਹਿਣ ਵਾਲੇ ਪਾਕਿਸਤਾਨੀ ਪਰਿਵਾਰ ਵਾਪਸ ਭੇਜਿਆ

24

ਅੰਮ੍ਰਿਤਸਰ: ਭਾਰਤ ਵਿੱਚ ਗ਼ੈਰ-ਕਾਨੂੰਨੀ ਤੌਰ ‘ਤੇ ਰਹਿਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤੇ ਪਾਕਿਸਤਾਨੀ ਪਰਿਵਾਰ ਦੇ ਛੇ ਮੈਬਰਾਂ ਦੀ ਵਤਨ ਵਾਪਸੀ ਹੋ ਗਈ ਹੈ। ਸ਼ੁੱਕਰਵਾਰ ਨੂੰ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮੂਲ ਦੇਸ਼ ਭੇਜ ਦਿੱਤਾ ਹੈ।

ਇਹ ਪਰਿਵਾਰ ਅਪਰੈਲ 2011 ਵਿੱਚ 1 ਮਹੀਨੇ ਦੇ ਭਾਰਤੀ ਵੀਜ਼ੇ ‘ਤੇ ਪਾਕਿਸਤਾਨ ਤੋਂ ਸਮਝੌਤਾ ਐਕਸਪ੍ਰੈਸ ਰੇਲ ਰਾਹੀਂ ਭਾਰਤ ਆਇਆ ਸੀ। ਇਹ ਪਰਿਵਾਰ ਜੋ ਗ਼ੈਰ-ਕਾਨੂੰਨੀ ਢੰਗ ਨਾਲ ਭਾਰਤ ਦੇ ਕੋਲਕਾਤਾ ਸ਼ਹਿਰ ਵਿੱਚ ਰਹਿ ਰਿਹਾ ਸੀ।

ਉਨ੍ਹਾਂ ਨੂੰ ਛੇ ਮਹੀਨੇ ਗ਼ੈਰ-ਕਾਨੂੰਨੀ ਢੰਗ ਨਾਲ ਰਹਿਣ ‘ਤੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਛੇ ਸਾਲ ਦੀ ਸਜ਼ਾ ਵੀ ਸੁਣਾਈ ਗਈ ਸੀ। ਸਜ਼ਾ ਪੂਰੀ ਹੋਣ ‘ਤੇ ਪਾਕਿਸਤਾਨੀ ਪਰਿਵਾਰ ਨੂੰ ਕੋਲਕਾਤਾ ਦੀ ਦਮਦਮ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਸੀ। ਅੱਜ ਪਰਿਵਾਰ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਤੋਂ ਪਾਕਿਸਤਾਨ ਲਈ ਰਿਹਾਅ ਕਰ ਦਿੱਤਾ ਗਿਆ ਹੈ।

Leave A Reply

Your email address will not be published.