‘ਆਪ’ ਨੇ ਪੰਜਾਬ ‘ਚ ਲੋਕ ਸਭਾ ਚੋਣਾਂ ਦੀ ਕਮਾਨ ਸੌਂਪੀ ਇਨ੍ਹਾਂ ਲੀਡਰਾਂ ਦੇ ਹੱਥ

87

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੀ ਕਮਾਨ ਚੋਣ ਕਮੇਟੀ ਦੇ ਆਗੂਆਂ ਨੂੰ ਸੌਂਪ ਦਿੱਤੀ ਹੈ। ‘ਆਪ’ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਅਮਨ ਅਰੋੜਾ ਨੇ ਲੋਕ ਸਭਾ ਚੋਣਾਂ ਲਈ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ ਕਰਕੇ ਕਮੇਟੀ ਮੈਂਬਰਾਂ ਨੂੰ ਵੱਖ ਵੱਖ ਹਲਕਿਆਂ ਦਾ ਇੰਚਾਰਜ ਬਣਾ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਬੁਲਾਰੇ ਨੀਲ ਗਰਗ ਨੂੰ ਚੇਅਰਮੈਨ ਚੋਣ ਪ੍ਰਚਾਰ ਕਮੇਟੀ ਪੰਜਾਬ ਅਮਨ ਅਰੋੜਾ ਦਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ।

ਸੂਚੀ ਅਨੁਸਾਰ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ, ਬੁਲਾਰੇ ਨਵਦੀਪ ਸਿੰਘ ਸੰਘਾ ਨੂੰ ਫ਼ਰੀਦਕੋਟ ਅਤੇ ਜਲੰਧਰ, ਸਿਆਸੀ ਸਮੀਖਿਆ ਕਮੇਟੀ ਦੇ ਮੁਖੀ ਹਰਚੰਦ ਸਿੰਘ ਬਰਸਟ ਨੂੰ ਪਟਿਆਲਾ ਅਤੇ ਸ੍ਰੀ ਆਨੰਦਪੁਰ ਸਾਹਿਬ, ਵਪਾਰ ਵਿੰਗ ਦੇ ਸਹਿ ਪ੍ਰਧਾਨ ਅਨਿਲ ਠਾਕੁਰ ਨੂੰ ਬਠਿੰਡਾ, ਯੂਥ ਵਿੰਗ ਆਗੂ ਸੁਖਰਾਜ ਸਿੰਘ ਗੋਰਾ ਨੂੰ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ, ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਨੂੰ ਖਡੂਰ ਸਾਹਿਬ ਅਤੇ ਗੁਰਦਾਸਪੁਰ ਅਤੇ ਹਲਕਾ ਇੰਚਾਰਜ ਅਮਰਗੜ੍ਹ ਨਵਜੋਤ ਸਿੰਘ ਜਰਗ ਨੂੰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੀ ਚੋਣ ਪ੍ਰਚਾਰ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਹੈ।

Leave A Reply

Your email address will not be published.