ਖੇਤੀਬਾੜੀ ਵਿਕਾਸ ਬੈਂਕ ਦੇ ਲੱਖਾਂ ਦੇ ਘਪਲੇ ‘ਚ ਰੰਧਾਵਾ ਨੇ ਟੰਗਿਆ ਇੱਕ ਹੋਰ ਉੱਚ ਅਧਿਕਾਰੀ

34

ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿੱਤੀ ਬੇਨਿਯਮੀਆਂ ਦੇ ਦੋਸ਼ ਤਹਿਤ ਵਿਭਾਗ ਦੇ ਵਧੀਕ ਰਜਿਸਟਰਾਰ (ਆਈ) ਮੁੱਖ ਦਫਤਰ ਹਰਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਪਿਛਲੇ ਪ੍ਰਬੰਧਕੀ ਨਿਰਦੇਸ਼ਕ ਹਰਿੰਦਰ ਸਿੰਘ ਸਿੱਧੂ ਵੱਲੋਂ ਸਾਲ 2016-17 ਤੇ 2017-18 ਦੌਰਾਨ ਬਿਨਾਂ ਟੈਂਡਰ ਅਤੇ ਪ੍ਰਵਾਨਗੀ ਤੋਂ 45 ਲੱਖ ਰੁਪਏ ਦੇ ਕੰਮ ਕਰਵਾਉਣ ਦੀਆਂ ਗੰਭੀਰ ਊਣਤਾਈਆਂ ਕੀਤੀਆਂ ਗਈਆਂ।

ਸਹਿਕਾਰਤਾ ਮੰਤਰੀ ਦੇ ਆਦੇਸ਼ਾਂ ‘ਤੇ ਵਧੀਕ ਮੁੱਖ ਸਕੱਤਰ (ਸਹਿਕਾਰਤਾ) ਵੱਲੋਂ ਹਰਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰੀ ਬੁਲਾਰੇ ਨੇ ਅਗਾਂਹ ਦੱਸਿਆ ਕਿ ਬਿਨਾਂ ਕਿਸੇ ਲੋੜੀਂਦੀ ਕਾਰਵਾਈ ਦੇ ਬੈਂਕ ਦੀ ਰੈਨੋਵੇਸ਼ਨ ਸ਼ੁਰੂ ਕਰਵਾ ਦਿੱਤੀ। ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀ ਬਿਲਡਿੰਗ ਰਿਪੇਅਰ ਨਾਲ ਅਦਾਰੇ ਨੂੰ ਲੱਖਾਂ ਦਾ ਨੁਕਸਾਨ ਹੋਇਆ।

ਜ਼ਿਕਰਯੋਗ ਹੈ ਕਿ ਬੈਂਕ ਦੇ ਜਨਰਲ ਬਰਾਂਚ ਦੇ ਤਤਕਾਲੀ ਮੈਨੇਜਰ ਵਿਨੋਦ ਕੁਮਾਰ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ ਅਤੇ ਬਿਲਡਿੰਗ ਰਿਪੇਅਰ ਸਬ ਕਮੇਟੀ ਦੇ ਦੂਜੇ ਮੈਂਬਰਾਨ ਜਨਰਲ ਮੈਨੇਜਰ (ਵਿੱਤ) ਗੁਰਪਿੰਦਰ ਸਿੰਘ, ਉਪ ਜਨਰਲ ਮੈਨੇਜਰ ਬਲਬੀਰ ਸਿੰਘ ਤੇ ਸਹਾਇਕ ਜਨਰਲ ਮੈਨੇਜਰ ਜਗਦੀਸ਼ ਸਿੰਘ ਨੇਗੀ ਖ਼ਿਲਾਫ਼ ਜਾਂਚ ਜਾਰੀ ਹੈ।

Leave A Reply

Your email address will not be published.