ਨਵੇਂ ਸਾਲ ’ਤੇ ਸਰਕਾਰ ਦਾ ਤੋਹਫ਼ਾ, ਗਰੀਬ ਪਰਿਵਾਰਾਂ ਨੂੰ ਮਿਲੇਗੀ ਵੱਡੀ ਰਾਹਤ

122

ਚੰਡੀਗੜ੍ਹ : 2019 ਦੀ ਸ਼ੁਰੂਆਤ ’ਚ ਹੀ ਪੰਜਾਬ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ। ਪੰਜਾਬ ਦੇ ਸਿਵਲ ਹਸਪਤਾਲਾਂ ’ਚ ਨਵੇਂ ਸਾਲ ਦੇ ਪਹਿਲੇ ਦਿਨ ਤੋਂ ਮੁਫ਼ਤ ਖੂਨ ਦੀ ਸਹੂਲਤ ਮਿਲੇਗੀ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਗੱਲ ਦਾ ਐਲਾਨ ਕਰਦੇ ਹੋਏ ਕਿਹਾ ਕਿ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਨੂੰ ਬਲੱਡ ਅਤੇ ਬਲੱਡ ਕੰਪੋਨੈਂਟਸ ਮੁਫ਼ਤ ਦਿੱਤੇ ਜਾਣਗੇ
ਸਿਹਤ ਮੰਤਰੀ ਨੇ ਕਿਹਾ ਕਿ ਮੁਫ਼ਤ ਖ਼ੂਨ ਮੁਹੱਈਆ ਕਰਵਾਉਣ ਦੇ ਨਾਲ ਹੀ ਸਾਰੇ ਹਸਪਤਾਲਾਂ ’ਚ ਖ਼ੂਨ ਦੀ 24 ਘੰਟੇ ਉਪਲੱਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਇਸ ਤਹਿਤ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਇਸ ਸੁਵਿਧਾ ਨਾਲ ਸੂਬੇ ਭਰ ਦੇ ਹਜ਼ਾਰਾਂ ਮਰੀਜ਼ਾਂ ਨੂੰ ਲਾਭ ਮਿਲੇਗਾ। ਦੱਸ ਦੇਈਏ ਕਿ ਪੰਜਾਬ ’ਚ ਕੁੱਲ 116 ਬਲੱਡ ਬੈਂਕ ਹਨ, ਜਿਨ੍ਹਾਂ ਵਿੱਚੋਂ 46 ਸਰਕਾਰ ਦੁਆਰਾ, 6 ਫ਼ੌਜ ਦੁਆਰਾ ਅਤੇ 64 ਬਲੱਡ ਬੈਂਕ ਪ੍ਰਾਈਵੇਟ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਹਨ। ਇਸ ਸੁਵਿਧਾ ਤੋਂ ਪਹਿਲਾਂ ਸਿਵਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ’ਚ ਪ੍ਰੋਸੈਸਿੰਗ ਚਾਰਜ ਵੱਜੋਂ ਪ੍ਰਤੀ ਯੂਨਿਟ ਬਲੱਡ ਦੇ 300 ਅਤੇ 500 ਰੁਪਏ ਅਦਾ ਕਰਨੇ ਪੈਂਦੇ ਸੀ ਜੋ ਉਹਨਾਂ ਹੁਣ ਅਦਾ ਨਹੀਂ ਕਰਨੇ ਪੈਣਗੇ।

Leave A Reply

Your email address will not be published.