ਰਾਮ ਰਹੀਮ ਹੋਇਆ ਦੋਸ਼ੀ ਕਰਾਰ , ਸਜ਼ਾ 17 ਨੂੰ

311

ਪੱਤਰਕਾਰ ਰਾਮਚੰਦਰ ਛਤਰਪਤਿ ਕਤਲ ਮਾਮਲੇ ਵਿੱਚ ਅੱਜ ਪੰਚਕੁਲਾ ਦੀ ਸਪੈਸ਼ਲ ਸੀ.ਬੀ.ਆਈ. ਅਦਾਲਤ ਨੇ ਗੁਰਮੀਤ ਰਾਮ ਰਹੀਮ ਸਮੇਤ 4 ਲੋਕਾਂ ਨੂੰ ਦੋਸ਼ੀ ਐਲਾਨ ਦਿੱਤਾ ਹੈ। ਰਾਮ ਰਹੀਮ ਤੋਂ ਇਲਾਵਾ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਪੱਤਰਕਾਰ ਰਾਮਚੰਦਰ ਛਤਰਪਤਿ ਕਤਲ ਮਾਮਲੇ ਵਿੱਚ ਦੋਸ਼ੀ ਅਦਾਲਤ ਵੱਲੋਂ ਕਿਹਾ ਗਿਆ ਹੈ।

ਹਾਲਾਂਕਿ ਅਦਾਲਤ ਵੱਲੋਂ ਰਾਮ ਰਹੀਮ ਨੂੰ ਸਜ਼ਾ ਦਾ ਐਲਾਨ ਆਉਣ ਵਾਲੀ 17 ਜਨਵਰੀ ਨੂੰ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਰਾਮ ਰਹੀਮ ਦਾ ਸਾਬਕਾ ਡਰਾਈਵਰ ਖੱਟਾ ਸਿੰਘ ਮੁੱਖ ਗਵਾਹ ਸੀ ਅਤੇ ਪੀੜਿਤ ਪਰਿਵਾਰ ਵਿਚੋਂ ਪੱਤਰਕਾਰ ਰਾਮਚੰਦਰ ਛਤਰਪਤਿ ਦਾ ਪੁੱਤਰ ਅਦਾਲਤ ਵਿੱਚ ਹਾਜ਼ਰ ਸਨ। ਪੱਤਰਕਾਰ ਰਾਮਚੰਦਰ ਛਤਰਪਤਿ ਕਤਲ ਮਾਮਲੇ ਵਿੱਚ ਰਾਮ ਰਹੀਮ ਦੀ ਪੇਸ਼ੀ ਅਦਾਲਤ ਵਿੱਚ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਂਫਰਨਸਿੰਗ ਰਾਹੀਂ ਹੋਈ ਸੀ। ਵੀਡੀਓ ਕਾਂਫਰਨਸਿੰਗ ਵਾਲਾ ਫੈਸਲਾ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਸੀ।


Leave A Reply

Your email address will not be published.