ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਦੁਰਲੱਭ ਦਸਤਾਵੇਜ਼ ਕਿਸ ਨੇ ਵੇਚੇ? ‘ਆਪ’ ਨੇ ਮੰਗੀ ਸੀਬੀਆਈ ਜਾਂਚ

35

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਆਪ੍ਰੇਸ਼ਨ ਬਲੂ ਸਟਾਰ ਸਮੇਂ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਥਿਤ ਸਿੱਖ ਰੈਫਰੈਂਸ ਲਾਈਬ੍ਰੇਰੀ ਦੇ ਦੁਰਲੱਭ ਦਸਤਾਵੇਜ਼ ਵਿਦੇਸ਼ਾਂ ਵਿੱਚ ਵੇਚੇ ਗਏ ਸਨ। ‘ਆਪ’ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਾਈਬ੍ਰੇਰੀ ਦੇ ਦਸਤਾਵੇਜ਼ਾਂ ਨੂੰ ਭਾਰਤੀ ਫ਼ੌਜ ਵੱਲੋਂ ਜ਼ਬਤ ਕਰਨ ਤੇ ਨਸ਼ਟ ਕਰਨ ਦੀ ਗੱਲ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

‘ਆਪ’ ਹੈੱਡਕੁਆਟਰ ਤੋਂ ਬੁੱਧਵਾਰ ਨੂੰ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂਆਂ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਨੇ ਸੁਖਬੀਰ ਬਾਦਲ ਨੂੰ ਸਿੱਧਾ ਸਵਾਲ ਕੀਤਾ ਕਿ ਜਿਹੜੇ ਦਸਤਾਵੇਜ਼ ਭਾਰਤੀ ਫ਼ੌਜ ਜਾਂ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮੇਂ-ਸਮੇਂ ‘ਤੇ ਵਾਪਸ ਕੀਤੇ ਜਾ ਚੁੱਕੇ ਹਨ, ਪਰ ਸਿੱਖ ਰੈਫਰੈਂਸ ਲਾਇਬਰੇਰੀ ‘ਚੋਂ ਗ਼ਾਇਬ ਹਨ, ਉਹ (ਬਾਦਲ) ਉਨ੍ਹਾਂ ਦਸਤਾਵੇਜ਼ਾਂ ਦੇ ਗ਼ਾਇਬ ਹੋਣ ਦੀ ਉੱਚ ਪੱਧਰੀ ਜਾਂਚ ਤੋਂ ਹੁਣ ਤੱਕ ਕਿਉਂ ਭੱਜਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਦੀ ਆਪਣੀ ਪਾਰਟੀ ਨਾਲ ਸਬੰਧਤ ਰਹੇ ਪੰਥਕ ਆਗੂ ਇਨ੍ਹਾਂ ਦਸਤਾਵੇਜ਼ਾਂ ਨੂੰ ਕਰੋੜਾਂ ਰੁਪਏ ‘ਚ ਵੇਚੇ ਜਾਣ ਦੇ ਗੰਭੀਰ ਦੋਸ਼ ਲਾ ਚੁੱਕੇ ਹਨ।

‘ਆਪ’ ਵਿਧਾਇਕਾਂ ਨੇ ਦੋਸ਼ ਲਾਇਆ ਕਿ ਇਨ੍ਹਾਂ ਇਤਿਹਾਸਕ ਤੇ ਦੁਰਲੱਭ ਦਸਤਾਵੇਜ਼ਾਂ ਨੂੰ ਐਸਜੀਪੀਸੀ ਦੇ ਅਧਿਕਾਰੀਆਂ ਨੇ ਬਾਦਲਾਂ ਦੀ ਮਿਲੀਭੁਗਤ ਨਾਲ ਹੀ ਬਾਹਰੋਂ -ਬਾਹਰ ਮੋਟੀਆਂ ਰਕਮਾਂ ਲੈ ਕੇ ਵੇਚਿਆਂ ਹਨ, ਜਿਸ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਨਵੇਂ ਸਿਰੇ ਤੋਂ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ‘ਆਪ’ ਵਿਧਾਇਕਾਂ ਨੇ ਕੇਂਦਰ ਸਰਕਾਰ ਕੋਲੋਂ ਵੀ ਮੰਗ ਕੀਤੀ ਕਿ ਉਹ ਇਨ੍ਹਾਂ ਦਸਤਾਵੇਜ਼ਾਂ ਬਾਰੇ ਇੱਕ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਵੀ ਕੀਤੀ।

Leave A Reply

Your email address will not be published.