ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਹੋਈਆਂ ਮੁਕੰਮਲ

132

ਸ਼੍ਰੀ ਫਤਿਹਗੜ੍ਹ ਸਾਹਿਬ : ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਤੇ ਜਗਤ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਐਸ.ਜੀ.ਪੀ.ਸੀ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਐਸ.ਜੀ.ਪੀ.ਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਜਗਤ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣ ਦੀ ਗੱਲ ਆਖੀ ਹੈ।

ਸ਼੍ਰੀ ਫਤਿਹਗੜ੍ਹ ਸਾਹਿਬ

ਸ਼੍ਰੀ ਫਤਿਹਗੜ੍ਹ ਸਾਹਿਬ

ਅਧਿਕਾਰੀਆਂ ਨੇ ਦੱਸਿਆ ਕਿ ਦੁਨੀਆਂ ਦੀ ਸਭ ਤੋਂ ਮਹਿੰਗੀ ਪਵਿੱਤਰ ਥਾਂ ਇਤਿਹਾਸਕ ਧਰਤੀ ‘ਤੇ ਲੱਖਾਂ ਦੀ ਗਿਣਤੀ ‘ਚ ਨਤਮਸਤਕ ਹੋਣ ਲਈ ਆਉਣ ਵਾਲੇ ਸ਼ਰਧਾਲੂ ਸੁਰੱਖਿਆ ਦੇ ਨਾਲ-ਨਾਲ ਉਹਨਾਂ ਦੇ ਰੁਕਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਹਰ ਸਾਲ 26,27,28 ਦਸੰਬਰ ਨੂੰ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਲੱਗਦਾ ਹੈ, ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਗੁਰੂ ਘਰ ਆ ਕੇ ਹਾਜ਼ਰੀ ਭਰਦੀਆਂ ਹਨ।

Delegation from England At Gurdwara Sri Fatehgarh Sahib

 ਸ਼੍ਰੀ ਫਤਿਹਗੜ੍ਹ ਸਾਹਿਬ

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਮਹਾਨ ਧਰਤੀ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ ਅਤੇ ਸ਼ਹੀਦੀ ਜੋੜ ਮੇਲ ਸਮੇਂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਪੰਜ ਕਿੱਲੋਮੀਟਰ ਦੇ ਘੇਰੇ ਅੰਦਰ ਸ਼ਰਾਬ ਦੇ ਠੇਕੇ, ਅੰਡਾ ਮੀਟ ਦੀਆਂ ਦੁਕਾਨਾਂ ਮੁਕੰਮਲ ਤੌਰ ਬੰਦ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਹੈ।

Leave A Reply

Your email address will not be published.