ਫ਼ੌਜ ‘ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ!

83

ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਰੂਪਨਗਰ, ਲੁਧਿਆਣਾ ਤੇ ਜ਼ਿਲ੍ਹਾ ਐਸਏਐਸ ਨਗਰ ਨਾਲ ਸਬੰਧਤ ਨੌਜਵਾਨਾਂ ਦੀ ਫ਼ੌਜ ਵਿੱਚ ਭਰਤੀ ਅਪਰੈਲ 2019 ਵਿੱਚ ਲੁਧਿਆਣਾ ਵਿੱਚ ਸ਼ੁਰੂ ਹੋ ਰਹੀ ਹੈ। ਇਸ ਤੋਂ ਇਲਾਵਾ ਬੀਐਸਐਫ, ਸੀਆਈਐਸਐਫ, ਸੀਆਰਪੀਐਫ, ਐਸਐਸਬੀ, ਆਈਟੀਬੀਪੀ, ਅਸਾਮ ਰਾਈਫਲਜ਼, ਐਨਆਈਏ ਤੇ ਐਸਐਸਐਫ ਵਿੱਚ ਵੀ ਭਰਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਟਰੇਨਿੰਗ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫਤਹਿਗੜ੍ਹ ਸਾਹਿਬ ਵੱਲੋਂ 7 ਜਨਵਰੀ ਤੋਂ ਕਰਵਾਈ ਜਾਵੇਗੀ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ (ਸੇਵਾਮੁਕਤ) ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਨੌਜਵਾਨਾਂ ਦੀ ਉਮਰ 18 ਤੋਂ 23 ਸਾਲ ਤੇ ਕੱਦ 170 ਸੈ.ਮੀ. ਹੋਣਾ ਚਾਹੀਦਾ ਹੈ ਤੇ ਦਸਵੀਂ ਪਾਸ ਕੀਤੀ ਹੋਣੀ ਲਾਜ਼ਮੀ ਹੈ। ਐਸਸੀ, ਐਸਟੀ ਨੂੰ ਉਮਰ ਸਬੰਧੀ 5 ਸਾਲ ਤੇ ਓਬੀਸੀ ਨੂੰ 3 ਸਾਲ ਦੀ ਛੋਟ ਹੈ।

ਉਨ੍ਹਾਂ ਕਿਹਾ ਕਿ ਟਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫਤਹਿਗੜ੍ਹ ਸਾਹਿਬ ਵਿਖੇ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਸਬੰਧੀ ਮੋਬਾਈਲ ਨੰਬਰ 85568-41311 ਤੇ 97809-65279 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave A Reply

Your email address will not be published.