ਅਮਰੀਕਾ ‘ਚ ਨਗਰ ਕੀਰਤਨ ਦੇ ਜਲੌਅ ਨੇ ਕੀਲੇ ਗੋਰੇ

83

ਯੂਬਾ ਸਿਟੀ — ਅਮਰੀਕਾ ਦੇ ਸ਼ਹਿਰ ਯੂਬਾ ਸਿਟੀ ‘ਚ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿੱਥੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਿਰਕਤ ਕੀਤੀ। ਯੂਬਾ ਸਿਟੀ ‘ਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਨਗਰ ਕੀਰਤਨ ਦਾ ਜਲੌਅ ਦੇਖਣਯੋਗ ਸੀ।PunjabKesari

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਸਮੇਤ ਕੈਨੇਡਾ, ਇੰਗਲੈਂਡ ਅਤੇ ਭਾਰਤ ਤੋਂ ਆਏ ਪੰਜਾਬੀਆਂ ਨੇ ਸ਼ਰਧਾ-ਭਾਵਨਾ ਨਾਲ ਇਸ ‘ਚ ਹਿੱਸਾ ਲਿਆ। ਬਹੁਤ ਸਾਰੇ ਗੋਰੇ-ਗੋਰੀਆਂ ਵੀ ਇਸ ਮੌਕੇ ਪੁੱਜੇ ਅਤੇ ਉਨ੍ਹਾਂ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਿੱਖ ਸੰਗਤਾਂ ਨੇ ਗਤਕੇ ਦੇ ਜੌਹਰ ਦਿਖਾਏ।PunjabKesari

39ਵੇਂ ਨਗਰ ਕੀਰਤਨ ਮੌਕੇ ਸੰਗਤਾਂ ਲਈ ਖੁੱਲ੍ਹੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਸਥਾਨਕ ਸਮੇਂ ਮੁਤਾਬਕ ਐਤਵਾਰ ਨੂੰ ਸਵੇਰੇ 11 ਵਜੇ ਸਿੱਖ ਟੈਂਪਲ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸ਼ੁਰੂ ਹੋਇਆ ਅਤੇ ਇਸ ‘ਚ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਪੁੱਜੀਆਂ, ਜੋ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਜਾ ਰਹੀਆਂ ਸਨ।

ਯੂਬਾ ਸਿਟੀ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਵਾਰ ਵੀ ਹਜ਼ਾਰਾਂ ਦੀ ਗਿਣਤੀ ‘ਚ ਸੰਗਤ ਪੁੱਜੀ ਹੈ। ਸ਼ੁੱਕਰਵਾਰ ਨੂੰ ਆਤਿਸ਼ਬਾਜ਼ੀ ਕੀਤੀ ਗਈ ਸੀ ਅਤੇ ਸੰਗਤਾਂ ਦੇ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਸੀ।

Leave A Reply

Your email address will not be published.