ਅਮਰੀਕਾ ਦੇ ਬਾਰ ‘ਚ ਫਿਰ ਹੋਈ ਗੋਲੀਬਾਰੀ, ਕਈ ਜ਼ਖਮੀ

131

 

ਵਾਸ਼ਿੰਗਟਨ— ਅਮਰੀਕਾ ਦੇ ਫਾਇਰ ਡਿਪਾਰਟਮੈਂਟ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਬੁੱਧਵਾਰ ਦੇਰ ਰਾਤ ਨੂੰ (ਸਥਾਨਕ ਸਮੇਂ ਮੁਤਾਬਕ) ਦੱਖਣੀ ਕੈਲੀਫੋਰਨੀਆ ਦੇ ਇਕ ਮਿਊਜ਼ਿਕ ਬਾਰ ਐਂਡ ਡਾਂਸ ਹਾਲ ‘ਚ ਗੋਲੀਬਾਰੀ ਹੋਈ, ਜਿਸ ‘ਚ ਕਈ ਲੋਕ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ 6 ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਇਹ ਘਟਨਾ ਲਾਸ ਏਂਜਲਸ ਦੇ ਰਿਹਾਇਸ਼ੀ ਇਲਾਕੇ ‘ਚ ‘ਬਾਰਡਰ ਲਾਈਨ ਬਾਰ ਐਂਡ ਗਰਿੱਲ’ ਨਾਂ ਦੇ ਇਕ ਬਾਰ ‘ਚ ਵਾਪਰੀ। ਇੱਥੇ ਕਾਲਜ ਦੇ ਵਿਦਿਆਰਥੀਆਂ ਲਈ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਸੀ। ਲਾਸ ਏਂਜਲਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇੱਥੇ ਘੱਟ ਤੋਂ ਘੱਟ 30 ਗੋਲੀਆਂ ਚੱਲੀਆਂ ਅਤੇ ਕਾਫੀ ਲੋਕ ਜ਼ਖਮੀ ਹੋ ਗਏ।
ਇਕ ਵਿਅਕਤੀ ਨੇ ਦੱਸਿਆ ਕਿ ਕੁਝ ਲੋਕ ਭੱਜਦੇ ਹੋਏ ਰਾਤ ਦੇ ਤਕਰੀਬਨ ਸਾਢੇ ਗਿਆਰਾਂ ਵਜੇ ਆਏ ਅਤੇ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਜਿਹਾ ਲੱਗ ਰਿਹਾ ਸੀ ਕਿ ਜਿਵੇਂ ਉਨ੍ਹਾਂ ਦੇ ਹੱਥ ‘ਚ ਕਾਲੀ ਪਿਸਤੌਲ ਹੋਵੇ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਚੱਲ ਰਹੀ ਹੈ।

Leave A Reply

Your email address will not be published.