ਇਮਰਾਨ ਖ਼ਾਨ ਨੇ ਮੋਦੀ ਨੂੰ ਚਿੱਠੀ ਲਿਖ ਤੋਰੀ ਕਸ਼ਮੀਰ ਮੁੱਦੇ ਦੇ ਹੱਲ ਦੀ ਗੱਲ

16

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੀ ਭਾਰਤੀ ਹਮਰੁਤਬਾ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਕਸ਼ਮੀਰ ਮੁੱਦੇ ਸਮੇਤ ਸਾਰੇ ਮੱਤਭੇਦ ਦੂਰ ਕਰਨ ਦੀ ਗੱਲ ਕਹੀ ਹੈ। ਮੀਡੀਆ ਵਿੱਚ ਆਈਆਂ ਖ਼ਬਰਾਂ ਵਿੱਚ ਅਜਿਹਾ ਦਾਅਵਾ ਕੀਤਾ ਗਿਆ ਹੈ।

ਦਰਅਸਲ, ਵੀਰਵਾਰ ਨੂੰ ਭਾਰਤ ਨੇ ਕਿਹਾ ਸੀ ਕਿ ਬਿਸ਼ਕੇਕ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸ਼ਿਖਰ ਬੈਠਕ ਤੋਂ ਇਲਾਵਾ ਇਮਰਾਨ ਖ਼ਾਨ ਅਤੇ ਪੀਐਮ ਮੋਦੀ ਦਰਮਿਆਨ ਕੋਈ ਵੀ ਦੁਵੱਲੀ ਬੈਠਕ ਨਹੀਂ ਹੋਵੇਗੀ। ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਦੂਜੇ ਕਾਰਜਕਾਲ ਲਈ ਵਧਾਈ ਦਿੰਦੇ ਖ਼ਾਨ ਨੇ ਮੋਦੀ ਨੂੰ ਕਿਹਾ ਹੈ ਕਿ ਦੋਵੇਂ ਦੇਸ਼ਾਂ ਦਰਮਿਆਨ ਵਾਰਤਾ ਹੀ ਆਮ ਲੋਕਾਂ ਨੂੰ ਗਰੀਬੀ ਘੱਟ ਕਰ ਸਕਦੀ ਹੈ।

ਇਸ ਤੋਂ ਪਹਿਲਾਂ ਇਮਰਾਨ ਖ਼ਾਨ ਨੇ ਮੋਦੀ ਨੂੰ 26 ਮਈ ਨੂੰ ਜਿੱਤ ਦੀ ਵਧਾਈ ਦਿੱਤੀ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਆਪਣੇ ਭਾਰਤੀ ਹਮਰੁਤਬਾ ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਦੇਸ਼ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਗੱਲਬਾਤ ਕਰਨਾ ਚਾਹੁੰਦਾ ਹੈ।

Leave A Reply

Your email address will not be published.