ਪਾਕਿ ਸੁਪਰੀਮ ਕੋਰਟ ਨੇ ਭਾਰਤੀ ਫਿਲਮਾਂ ਅਤੇ ਟੀਵੀ ਸੀਰੀਅਲਾਂ ਦੇ ਪ੍ਰਸਾਰਣ ‘ਤੇ ਦੋਬਾਰਾ ਲਗਾਈ ਰੋਕ

141

ਇਸਲਾਮਾਬਾਦ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪਾਕਿ ਸਰਕਾਰ ਨੇ ਭਾਰਤੀ ਫਿਲਮਾਂ ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਭਾਰਤੀ ਫਿਲਮਾਂ ਅਤੇ ਸੀਰੀਅਲਾਂ ਤੇ ਦੋਬਾਰਾ ਰੋਕ ਲਗਾ ਦਿੱਤੀ ਹੈ।

ਜਸਟਿਸ ਗੁਲਜ਼ਾਰ ਅਹਿਮਦ ਦੀ ਪ੍ਰਧਾਨਗੀ ਵਿਚ ਉੱਚ ਅਦਾਲਤ ਦੀ ਤਿੰਨ ਮੈਂਬਰੀ ਬੈਂਚ ਨੇ ਪਾਕਿਸਤਾਨੀ ਚੈਨਲਾਂ ‘ਤੇ ਭਾਰਤੀ ਸਮੱਗਰੀ ਦੇ ਪ੍ਰਸਾਰਣ ਸੰਬੰਧੀ ਮਾਮਲੇ ਦੀ ਸੁਣਵਾਈ ਕੀਤੀ। ਇਸ ਵਿਚ ਅਦਾਲਤ ਨੇ ਪਾਕਿਸਤਾਨੀ ਟੀਵੀ ਚੈਨਲਾਂ ‘ਤੇ ਭਾਰਤੀ ਫਿਲਮਾਂ ਅਤੇ ਸੀਰੀਅਲਾਂ ਨੂੰ ਨਾ ਦਿਖਾਉਣ ਦਾ ਉਦੇਸ਼ ਦਿੱਤਾ ਹੈ।

ਪਾਕਿ ਦੀ ਉੱਚ ਅਦਾਲਤ ਨੇ ਟੀਵੀ ਚੈਨਲਾਂ ਤੇ ਭਾਰਤੀ ਪ੍ਰੋਗਰਾਮਾਂ ਦੇ ਪ੍ਰਸਾਰਣ ‘ਤੇ ਪਾਬੰਧੀ ਦੇ ਉੱਚ ਅਦਾਲਤ ਦੇ ਫੈਸਲੇ ਖ਼ਿਲਾਫ ਪਾਕਿਸਤਾਨ ਇਲੈਕਟ੍ਰੋਨਿਕ ਮੀਡੀਆ ਰੈਗੂਲੇਟਰੀ ਅਥਾਰਟੀ (PEMRA) ਦੀ ਅਪੀਲ ਤੇ ਸੁਣਵਾਈ ਕਰਦੇ ਸਮੇਂ ਇਹ ਫੈਸਲਾ ਸੁਣਾਇਆ ਹੈ।

Leave A Reply

Your email address will not be published.