ਅਮਿਤ ਸ਼ਾਹ ‘ਤੇ ਹਮਲਾ, CRPF ਨਾ ਹੁੰਦੀ ਤਾਂ ਬਚਣਾ ਸੀ ਮੁਸ਼ਕਲ

205

ਨਵੀਂ ਦਿੱਲੀ: ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕੋਲਕਾਤਾ ਰੋਡ ਸ਼ੋਅ ਦੌਰਾਨ ਹੋਈ ਹਿੰਸਾ ਵਿੱਚ ਤ੍ਰਿਣਮੂਲ ਕਾਂਗਰਸ ਦਾ ਹੱਥ ਸੀ। ਤ੍ਰਿਣਮੂਲ ਕਾਂਗਰਸ ਆਪਣੀ ਸੱਤਾ ਬਚਾਉਣ ਲਈ ਕਿਸੇ ਵੀ ਹੱਦ ਤਕ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਕੱਲ੍ਹ ਸੀਆਰਪੀਐਫ ਨਾ ਹੁੰਦੀ ਤਾਂ ਉਨ੍ਹਾਂ ਲਈ ਉੱਥੋਂ ਨਿਕਲਣਾ ਮੁਸ਼ਕਲ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਬਹੁਤ ਸਾਰੇ ਵਰਕਰ ਮਾਰੇ ਗਏ ਹਨ। ਹਾਲਾਂਕਿ ਉਨ੍ਹਾਂ ਦਾਅਵਾ ਕੀਤਾ ਕਿ ਉਹ ਪੂਰਨ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੇ ਹਨ ਤੇ 300 ਤੋਂ ਵੱਧ ਸੀਟਾਂ ਲੈ ਕੇ ਜਿੱਤ ਦਰਜ ਕਰਨਗੇ।

ਮੰਗਲਵਾਰ ਨੂੰ ਰੋਡ ਸ਼ੋਅ ਦੌਰਾਨ ਹੋਈ ਹਿੰਸਾ ਦਾ ਜ਼ਿਕਰ ਕਰਦਿਆਂ ਸ਼ਾਹ ਨੇ ਕਿਹਾ ਕਿ ਬੀਤੇ 6 ਗੇੜਾਂ ਦੌਰਾਨ ਪੱਛਮੀ ਬੰਗਾਲ ਨੂੰ ਛੱਡ ਕੇ ਬਾਕੀ ਕਿਸੇ ਵੀ ਦੇਸ਼ ਵਿੱਚ ਹਿੰਸਾ ਦੀਆਂ ਘਟਨਾਵਾਂ ਨਹੀਂ ਹੋਈਆਂ। ਜੇ ਬੀਜੇਪੀ ਹਿੰਸਾ ਕਰਦੀ ਤਾਂ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਵੀ ਹਿੰਸਾ ਹੋਣੀ ਚਾਹੀਦੀ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਰੋਡ ਸ਼ੋਅ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਨੇ ਬੀਜੇਪੀ ਵਰਕਰਾਂ ਨੂੰ ਉਕਸਾਇਆ।

ਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੇ ਕਾਫਲੇ ‘ਤੇ ਤਿੰਨ ਵਾਰ ਹਮਲੇ ਹੋਏ। ਪੱਥਰਬਾਜ਼ੀ ਕੀਤੀ ਗਈ ਤੇ ਕੈਰੋਸੀਨ ਬੰਬ ਵੀ ਸੁੱਟੇ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ‘ਤੇ ਐਫਆਈਆਰ ਦਰਜ ਕੀਤੀ ਗਈ ਹੈ ਤੇ ਉਨ੍ਹਾਂ ਦੇ ਕਈ ਵਰਕਰਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਦੀਦੀ ਦੀ ਐਫਆਈਆਰ ਤੋਂ ਡਰਦੇ ਨਹੀਂ। ਉਨ੍ਹਾਂ ਪੱਛਮ ਬੰਗਾਲ ਵਿੱਚ 23 ਤੋਂ ਵੱਧ ਸੀਟਾਂ ‘ਤੇ ਜਿੱਤ ਹਾਸਲ ਕਰਨ ਦਾ ਦਾਅਵਾ ਕੀਤਾ।

Leave A Reply

Your email address will not be published.