ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੇ ਵੱਡੇ ਐਲਾਨ

902

ਨਵੀਂ ਦਿੱਲੀਦਿੱਲੀ ਵਿੱਚ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਵਿਧਾਨ ਸਭਾ ਚੋਣਾਂ ਹਨ ਜਿਨ੍ਹਾਂ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਚੋਣਾਂ ਦੇ ਮੱਦੇਨਜ਼ਰ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੋਟਰਾਂ ਨੂੰ ਖੁਸ਼ ਕਰਨ ਲਈ ਆਏ ਦਿਨ ਕੋਈ ਨਾ ਕੋਈ ਐਲਾਨ ਕਰਦੇ ਰਹਿੰਦੇ ਹਨ। ਅੱਜ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ’ਚ ਚੋਣਾਂ ਤੋਂ ਪਹਿਲਾਂ ਕਈ ਵੱਡੇ ਐਲਾਨ ਕੀਤੇ ਗਏ।

ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ‘ਚ ਕਿਰਾਏ ‘ਤੇ ਰਹਿ ਰਹੇ ਲੋਕਾ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਅੱਜ ਕਿਰਾਏਦਾਰ ਮੀਟਰ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਪ੍ਰੀਪੇਡ ਮੀਟਰ ਲਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਮਕਾਨ ਮਾਲਕ ਤੋਂ ਐਨਓਸੀ ਲੈਣ ਦੀ ਵੀ ਕੋਈ ਲੋੜ ਨਹੀਂ। ਕਿਰਾਏਦਾਰ ਰੈਂਟ ਰਿਸੀਪਟ ਜਾਂ ਰੈਂਟ ਐਗ੍ਰੀਮੈਂਟ ਦੀ ਕਾਪੀ ਦਿਖਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਪੇਡ ਮੀਟਰ ਦੀ ਹੋਮ ਡਿਲੀਵਰੀ ਹੋਵੇਗੀ। ਆਮ ਆਦਮੀ ਪਾਰਟੀ ਨੇ ਟਵੀਟ ਕਰ ਕਿਹਾ, “ਦਿੱਲੀ ਦੇ ਸਾਰੇ ਕਿਰਾਏਦਾਰਾਂ ਲਈ ਵੱਡੀ ਰਾਹਤ! ‘ਮੁੱਖ ਮੰਤਰੀ ਕਿਰਾਏਦਾਰ ਬਿਜਲੀ ਮੀਟਰ ਯੋਜਨਾ’ ਤਹਿਤ ਪ੍ਰੀਪੇਡ ਮੀਟਰ ਲਈ ਅਰਜ਼ੀ ਦੇਣ ਤੇ ਦਿੱਲੀ ਸਰਕਾਰ ਦੀ ਬਿਜਲੀ ਸਬਸਿਡੀ ਦਾ ਫਾਇਦਾ ਲੈਣ।”

Leave A Reply

Your email address will not be published.