ਜੰਮੂ ‘ਚ ਫਿਰ ਧਮਾਕਾ, ਬੱਸ ਅੱਡੇ ਨੂੰ ਬਣਾਇਆ ਨਿਸ਼ਾਨਾ

222

ਜੰਮੂ: ਅੱਤਵਾਦੀਆਂ ਨੇ ਅੱਜ ਫਿਰ ਜੰਮੂ ਦੇ ਬੱਸ ਅੱਡੇ ਵਿੱਚ ਗ੍ਰਨੇਡ ਧਮਾਕਾ ਕੀਤਾ। ਇਸ ਧਮਾਕੇ ਵਿੱਚ 18-20 ਲੋਕ ਜ਼ਖ਼ਮੀ ਹੋ ਗਏ। ਧਮਾਕੇ ਮਗਰੋਂ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਪੁਲਵਾਮਾ ਹਮਲੇ ਤੋਂ ਬਾਅਦ ਅੱਤਵਾਦੀਆਂ ਮੁੜ ਵੱਡੀ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਹੈ।

ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਦੋ ਜਣਿਆਂ ਦੀ ਹਾਲਤ ਗੰਭੀਰ ਹੈ। ਪੁਲਿਸ ਮੁਤਾਬਕ ਗ੍ਰਨੇਡ ਬੱਸ ਦੇ ਹੇਠਾਂ ਫਟਿਆ ਜਿਸ ਦੀ ਲਪੇਟ ਵਿੱਚ ਆ ਕੇ ਲੋਕ ਜ਼ਖਮੀ ਹੋ ਗਏ।

ਪੁਲਿਸ ਨੇ ਅਜੇ ਤੱਕ ਇਹ ਸਪਸ਼ਟ ਨਹੀਂ ਕੀਤਾ ਕਿ ਇਹ ਅੱਤਵਾਦੀ ਹਮਲਾ ਹੈ। ਪੁਲਿਸ ਮੁਤਾਬਕ ਜਾਂਚ ਜਾਰੀ ਹੈ। ਅਜੇ ਕੁਝ ਪਤਾ ਨਹੀਂ ਲੱਗਾ ਕਿ ਧਮਾਕੇ ਪਿੱਛੇ ਕੌਣ ਹੈ। ਉਂਝ ਪੁਲਿਸ ਨੇ ਇਸ ਗੱਲ਼ ਦੀ ਪੁਸ਼ਟੀ ਕੀਤੀ ਕਿ ਹਮਲਾਵਰ ਗ੍ਰਨੇਡ ਸੁੱਟ ਕੇ ਫਰਾਰ ਹੋ ਗਏ।

Leave A Reply

Your email address will not be published.