ਦਿੱਲੀ ‘ਚ 48 ਘੰਟਿਆਂ ਅੰਦਰ 5 ਕਤਲ, ਕੇਜਰੀਵਾਲ ਨੇ ਕੇਂਦਰ ਤੋਂ ਮੰਗੀ ਮਦਦ

49

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਬੀਤੇ ਕੁਝ ਦਿਨਾਂ ਤੋਂ ਤੇਜ਼ੀ ਨਾਲ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸ਼ੁੱਕਰਵਾਰ ਦੀ ਰਾਤ ਦਿੱਲੀ ਵਿੱਚ ਇੱਕ ਪ੍ਰਾਪਰਟੀ ਡੀਲਰ ਤੇ ਉਸ ਦੇ ਮੁੰਡੇ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਦਿੱਲੀ ਪੁਲਿਸ ਮੁਤਾਬਕ ਬੀਤੇ 15 ਘੰਟਿਆਂ ਵਿੱਚ ਇਨ੍ਹਾਂ ਨੂੰ ਮਿਲਾ ਕੇ ਕੁੱਲ 4 ਜਣਿਆਂ ਦੀ ਮੌਤ ਦਾ ਮਾਮਲਾ ਦਰਜ ਹੋ ਗਿਆ ਹੈ ਜੋ ਬੇਹੱਦ ਚਿੰਤਾ ਦਾ ਵਿਸ਼ਾ ਹੈ।

ਦਿੱਲੀ ਪੁਲਿਸ ਮੁਤਾਬਕ ਇਨ੍ਹਾਂ ਸਾਰੇ ਕਤਲ ਮਾਮਲਿਆਂ ਵਿੱਚ ਕੁੱਲ 20 ਗੋਲ਼ੀਆਂ ਚੱਲੀਆਂ ਹਨ। ਰਾਜਧਾਨੀ ਦਿੱਲੀ ਦੇ ਗਾਂਧੀਨਗਰ ਇਲਾਕੇ ਵਿੱਚ ਇੱਕ ਸ਼ਖ਼ਸ ਦਾ ਉਸ ਦੇ ਘਰ ਹੀ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਪੋਰਟ ਮੁਤਾਬਕ ਵੀਰਵਾਰ ਤੋਂ ਲੈ ਕੇ ਹੁਣ ਤਕ ਦਿੱਲੀ ਵਿੱਚ ਵੱਖ-ਵੱਖ ਮਾਮਲਿਆਂ ਵਿੱਚ 6 ਜਣਿਆਂ ਦਾ ਕਤਲ ਹੋ ਗਿਆ ਹੈ।ਇਨ੍ਹਾਂ ਮਾਮਲਿਆਂ ਵਿੱਚ ਸ਼ੁੱਕਰਵਾਰ ਰਾਤ ਪੁਲਿਸ ਨੇ ਕਿਹਾ ਕਿ ਇੱਕ ਨਾਬਾਲਗ ਤੇ ਇੱਕ ਹੋਰ ਨੂੰ ਕਤਲ ਦੇ ਚਾਰ ਮਾਮਲਿਆਂ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬੀਤੇ 15 ਘੰਟਿਆਂ ਵਿੱਚ 5 ਕਤਲ ਦੀ ਖ਼ਬਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਚਿੰਤਾ ਵਿੱਚ ਪੀ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਸਬੰਧੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਤੇ ਲੈਫਟੀਨੈਂਟ ਗਵਰਨਰ ਨੂੰ ਵੀ ਦਖ਼ਲ ਦੇਣ ਲਈ ਅਪੀਲ ਕੀਤੀ।

Leave A Reply

Your email address will not be published.