ਪੁਲਵਾਮਾ ‘ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀ ਢੇਰ

75

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸ਼ਨੀਵਾਰ ਨੂੰ ਹੋਏ ਮੁਕਾਬਲੇ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ ਇਥੇ ਦੇ ਤਿਕੂਨ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸ਼ਾਮ ਨੂੰ ਵੀ ਪੁਲਵਾਮਾ ਦੇ ਤ੍ਰਾਲ ਪਿੰਡ ‘ਚ ਸੁਰੱਖਿਆ ਬਲਾਂ ਨੇ ਇਕ ਜੈਸ਼ ਅੱਤਵਾਦੀ ਨੂੰ ਢੇਰ ਕੀਤਾ ਸੀ। ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਇਲਾਕੇ ‘ਚ ਘੇਰਾਬੰਦੀ ਕਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਸਾਊਥ ਕਸ਼ਮੀਰ ਦੇ ਤਿਕੂਨ ਪਿੰਡ ‘ਚ ਸ਼ਨੀਵਾਰ ਸਵੇਰੇ ਜਵਾਨਾਂ ਨੇ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਤੋਂ ਬਾਅਦ ਘੇਰਾਬੰਦੀ ਕੀਤੀ ਸੀ। ਦੋਹਾਂ ਪਾਸਿਓ ਗੋਲੀਬਾਰੀ ਸ਼ੁਰੂ ਹੋਣ ਤੋਂ ਬਾਅਦ ਮੁਕਾਬਲੇ ‘ਚ ਸੁਰੱਖਿਆ ਬਲਾਂ ਨੂੰ 2 ਅੱਤਵਾਦੀਆਂ ਨੂੰ ਮਾਰ ਸੁੱਟਣ ‘ਚ ਸਫਲਤਾ ਮਿਲੀ ਹੈ। ਅੱਤਵਾਦੀਆਂ ਕੋਲੋ ਵੱਡੀ ਗਿਣਤੀ ‘ਚ ਹਥਿਆਰ ਵੀ ਬਰਾਮਦ ਹੋਇਆ ਹੈ। ਇਸ ਤੋਂ ਪਹਿਲਾਂ ਤ੍ਰਾਲ ‘ਚ ਵੀ ਇਕ ਅੱਤਵਾਦੀ ਨੂੰ ਢੇਰ ਕੀਤਾ ਗਿਆ ਸੀ।
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਵੱਲੋਂ ਤ੍ਰਾਲ ਇਲਾਕੇ ਦੇ ਘੇਰਨ ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੌਰਾਨ ਅੱਤਵਾਦੀਆਂ ਵੱਲੋਂ ਗੋਲੀਬਾਰੀ ਕਰਨ ‘ਤੇ ਮੁਕਾਬਲਾ ਸ਼ੁਰੂ ਹੋਇਆ ਸੀ। ਇਸ ਮੁਕਾਬਲੇ ‘ਚ ਜੈਸ਼-ਏ-ਮੁਹੰਮਦ ਦਾ ਇਕ ਅੱਤਵਾਦੀ ਢੇਰ ਕੀਤਾ ਗਿਆ ਸੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਰਾਇਫਲ ਤੇ ਪੁਲਸ ਦੀ ਸਪੈਸ਼ਲ ਆਪਰੇਸ਼ਨ ਗਰੁੱਪ ਤੇ ਸੀ.ਆਰ.ਪੀ.ਐੱਫ. ਇਸ ਮੁਕਾਬਲੇ ‘ਚ ਸ਼ਾਮਲ ਸਨ।

Leave A Reply

Your email address will not be published.