ਭਾਰਤ’ ਦੀ ਸ਼ੂਟਿੰਗ ਲਈ ਪੰਜਾਬ ਆਏ ਸਲਮਾਨ ਖਾਨ

62

 

ਮੁੰਬਈ— ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਬੀਤੇ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਭਾਰਤ’ ਦੀ ਚੌਥੇ ਸ਼ੈਡਿਊਲ ਦੀ ਸ਼ੂਟਿੰਗ ਲਈ ਪੰਜਾਬ ਰਵਾਨਾ ਹੋਏ ਹਨ। ਦੀਵਾਲੀ ਸੈਲੀਬ੍ਰੇਟ ਕਰਨ ਤੋਂ ਬਾਅਦ ਸਲਮਾਨ ਖਾਨ ਆਪਣੀ ਪੂਰੀ ਟੀਮ ਨਾਲ ਪੰਜਾਬ ਆ ਗਏ ਹਨ।ਇੱਥੇ ਉਹ ਇਕ ਮਹੀਨੇ ਲਈ ਆਪਣੀ ਫਿਲਮ ਦੀ ਸ਼ੂਟਿੰਗ ਕਰਨਗੇ। ਹਾਲ ਹੀ ‘ਚ ਸਲਮਾਨ ਕਾਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਉਹ ਪੰਜਾਬ ਲਈ ਉਡਾਨ ਭਰਨ ਲਈ ਮੁੰਬਈ ਏਅਰਪੋਰਟ ‘ਤੇ ਨਜ਼ਰ ਆ ਰਹੇ ਹਨ।ਦੱਸ ਦੇਈਏ ਕਿ ਇੱਥੇ ਸਲਮਾਨ ਖਾਨ ਆਪਣੀ ਭੈਣ ਅਲਵੀਰਾ ਖਾਨ ਅਤੇ ਜੀਜਾ ਅਤੁਲ ਅਗਨੀਹੋਤਰੀ ਨਾਲ ਨਜ਼ਰ ਆਏ ਸਨ।ਸਲਮਾਨ ਆਪਣੀ ਫਿਲਮ ਦੇ ਸੈੱਟ ਤੋਂ ਲਗਾਤਾਰ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਪੰਜਾਬ ਦੇ ਸੈੱਟ ਤੋਂ ਉਨ੍ਹਾਂ ਦੀਆਂ ਤਸਵੀਰਾਂ ਦੀ ਉਡੀਕ ਹੈ ਫੈਨਜ਼ ਨੂੰ।

ਇਸ ਫਿਲਮ ‘ਚ ਅਹਿਮ ਭੂਮਿਕਾ ਨਿਭਾਅ ਰਹੇ ਮੇਯਾਂਗ ਚਾਂਗ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ ‘ਤੇ ਫਿਲਮ ਨਾਲ ਜੁੜੀ ਇਕ ਤਸਵੀਰ ਸ਼ੇਅਰ ਕੀਤੀ, ਜਿਸ ‘ਚ ਸਲਮਾਨ, ਦਿਸ਼ਾ ਪਟਾਨੀ ਅਤੇ ਸੁਨੀਲ ਗਰੋਵਰ ਨਾਲ ਫਿਲਮ ਦੇ ਨਿਰਦੇਸ਼ਕ ਅਲੀ ਅੱਬਾਸ ਜ਼ਫਰ ਨਜ਼ਰ ਆ ਰਹੇ ਹਨ। ਮੇਯਾਂਗ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ”ਉਮੀਦ ਕਰਦਾ ਹਾਂ ਤੁਹਾਡੀ ਸਭ ਦੀ ਦੀਵਾਲੀ ਧਮਾਕੇਦਾਰ ਰਹੀ, ਕਿਉਂਕਿ ਅਸਲੀ ਧਮਾਕਾ ਤਾਂ ਅਗਲੀ ਈਦ ‘ਤੇ ਹੋਵੇਗਾ”।

ਦੱਸਣਯੋਗ ਹੈ ਕਿ ‘ਭਾਰਤ’ ‘ਚ ਸਲਮਾਨ ਦੇ ਆਪੋਜ਼ਿਟ ਕੈਟਰੀਨਾ ਕੈਫ ਨਜ਼ਰ ਆਵੇਗੀ। ਉੱਥੇ ਹੀ ਫਿਲਮ ‘ਚ ਤੱਬੂ ਅਤੇ ਜੈਕੀ ਸ਼ਰਾਫ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ ‘ਚ ਹਨ। ਜ਼ਬਰਦਸਤ ਕਲਾਕਾਰਾਂ ਨਾਲ ਸਜੀ ਇਹ ਫਿਲਮ ਅਗਲੇ ਸਾਲ ਈਦ ਮੌਕੇ ਰਿਲੀਜ਼ ਹੋਣ ਲਈ ਤਿਆਰ ਹੈ।

Leave A Reply

Your email address will not be published.