ਰਾਮ ਰਹੀਮ ਦੇ ਪੇਸ਼ੀ ਅੱਜ, ਸਿਰਸਾ ‘ਚ ਧਾਰਾ 144

381

ਸਿਰਸਾ ਦੇ ਡੇਰਾ ਮੁੱਖੀ ਦੇ ਖਿਲਾਫ ਅੱਜ ਹਿੰਦੀ ਅਖਬਾਰ ਦੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲਕਾਂਡ ਮਾਮਲੇ ‘ਚ ਪੰਚਕੂਲਾ ਅਦਾਲਤ ਵੱਲੋਂ ਫੈਸਲਾ ਸੁਣਾਏ ਜਾਣ ਦੇ ਮੱਦੇਨਜ਼ਰ ਹਰਿਆਣਾ ਤੇ ਪੰਜਾਬ ਦੇ ਕਈ ਇਲਾਕਿਆਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜੇਲ ‘ਚ ਬੰਦ ਡੇਰਾ ਸੱਚਾ ਸੌਦਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਦੋਸ਼ੀ ਹਨ, ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦਾ ਹੈਡਕੁਆਟਰ ਹੋਣ ਕਾਰਨ ਅਤੇ ਪੰਚਕੁਲਾ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ,ਦੋਹੇਂ ਸ਼ਹਿਰ ਸੰਵੇਦਨਸ਼ੀਲ ਹਨ। ਸਿਰਸਾ ਵਿੱਚ ਧਾਰਾ 144 ਲਗਾਈ ਗਈ ਹੈ। 

ਇੱਥੇ ਪੁਲਿਸ ਨੇ ਫਲੈਗ ਮਾਰਚ ਵੀ ਕੱਢਿਆ ਅਤੇ ਡੇਰੇ ਨੂੰ ਜਾਣ ਵਾਲੇ ਸਾਰੇ ਰਸਤਿਆਂ ਤੇ ਨਾਕੇਬੰਦੀ ਕੀਤੀ ਗਈ ਹੈ। ਮਾਮਲੇ ਦੇ ਚਲਦਿਆਂ ਸਿਰਸਾ ਵਿੱਚ ਹਰਿਆਣਾ ਪੁਲਿਸ ਦੀਆਂ 12 ਕੰਪਨੀਆਂ ਸੱਦੀਆਂ ਗਈਆਂ ਹਨ।ਇਸ ਵਿੱਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਡੇਰਾ ਰਾਮ ਰਹੀਮ ਨੂੰ ਸਾਧਵੀ ਯੋਨ ਸੋਸ਼ਣ ਮਾਮਲੇ ਵਿੱਚ ਜਿਸ ਜੱਜ ਨੇ 20 ਸਾਲ ਦੀ ਸਜ਼ਾ ਸੁਣਾਈ ਸੀ,,ਉਹ ਹੀ ਮਾਨਯੋਗ ਜੱਜ ਜਗਦੀਪ ਸਿੰਘ ਵੱਲੋਂ ਹੁਣ ਵੀ ਸਜ਼ਾ ਸੁਣਾਉਣਗੇ।

ਦੱਸ ਦੇਈਏ ਕਿ ਸਾਲ 2017 ਵਿੱਚ ਜਦੋਂ ਪੰਚਕੁਲਾ ਦੀ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਕੇਸ ਵਿੱਚ ਸਜ਼ਾ ਸੁਣਾਈ ਸੀ ਤਾਂ ਹਿੰਸਾ ਕਾਫ਼ੀ ਭੜਕ ਗਈ ਸੀ।ਇਸ ਵਾਰ ਅਜਿਹੇ ਹਾਲਾਤ ਨਾ ਬਣਨ , ਇਸ ਲਈ ਸਾਵਧਾਨੀ ਵਰਤੀ ਜਾ ਰਹੀ ਹੈ। 

Leave A Reply

Your email address will not be published.