ਅਕਾਲ ਤਖ਼ਤ ਦੇ ਜਥੇਦਾਰ ਤੇ ਲੌਂਗੋਵਾਲ ਦੀਆਂ ਤਸਵੀਰਾਂ ‘ਤੇ ਮਲੀ ਕਾਲਖ਼ ਤੇ ਲਿਖਿਆ ਗੱਦਾਰ

119

ਮਾਨਸਾ: ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀਆਂ ਤਸਵੀਰਾਂ ‘ਤੇ ਕਾਲਖ਼ ਮਲਣ ਤੇ ਕੌਮ ਦੇ ਗੱਦਾਰ ਲਿਖੇ ਜਾਣ ਦੀ ਖ਼ਬਰ ਹੈ। ਇਹ ਘਟਨਾ ਐਸਜੀਪੀਸੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ਵਾਲੇ ਦਿਨ ਵਾਪਰੀ।

ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਸਥਿਤ ਇਤਿਹਾਸਤ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਸਬੰਧੀ ਲਾਏ ਪੋਸਟਰਾਂ ‘ਤੇ ਸ਼ਰਾਰਤੀ ਅਨਸਰਾਂ ਨੇ ਕਾਲਖ਼ ਮਲ ਦਿੱਤੀ। ਪੋਸਟਰ ‘ਤੇ ਗਿਆਨੀ ਹਰਪ੍ਰੀਤ ਸਿੰਘ ਤੇ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਹੋਰਨਾਂ ਸਿੱਖ ਆਗੂਆਂ ਦੀਆਂ ਤਸਵੀਰਾਂ ਸਨ।

ਮਾਮਲੇ ‘ਤੇ ਟਿੱਪਣੀ ਕਰਦਿਆਂ ਸਥਾਨਕ ਗਰਮਖਿਆਲੀ ਨੇਤਾ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਪੋਸਟਰ ‘ਤੇ ਕਾਲਖ਼ ਮਲਣਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਵਿੱਚ ਹਾਲੇ ਵੀ ਕਿੰਨਾ ਰੋਸ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਤੇ ਐਸਜੀਪੀਸੀ ਪ੍ਰਧਾਨ ਬਾਦਲਾਂ ਦੀ ਜੇਬ ਵਿੱਚੋਂ ਨਿਕਲਦਾ ਹੈ, ਇਸ ਲਈ ਲੋਕ ਉਨ੍ਹਾਂ ਖ਼ਿਲਾਫ਼ ਆਪਣੇ ਗੁੱਸੇ ਦਾ ਪ੍ਰਗਟਾਵਾ ਕਰ ਰਹੇ ਹਨ।

ਉੱਧਰ, ਐਸਜੀਪੀਸੀ ਮੈਂਬਰ ਮਨਜੀਤ ਸਿੰਘ ਬੱਪੀਆਣਾ ਤੇ ਸਰਦੂਲਗੜ੍ਹ ਦੇ ਵਿਧਾਇਕ ਦਿਲਰਾਜ ਸਿੰਘ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਬੱਪੀਆਣਾ ਨੇ ਕਿਹਾ ਕਿ ਅਜਿਹੇ ਲੋਕ ਵਿਦੇਸ਼ੀ ਏਜੰਸੀਆਂ ਦੇ ਇਸ਼ਾਰੇ ‘ਤੇ ਕੰਮ ਕਰਦਿਆਂ ਅਜਿਹੀਆਂ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ।

Leave A Reply

Your email address will not be published.