ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਲਿਸਾ ਜਾਰੀ

78

 

ਭਵਾਨੀਗੜ੍ਹ— ਪੰਜਾਬ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਅਤੇ ਹਦਾਇਤਾਂ ਦੇ ਬਾਵਜੂਦ ਵੀ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਗ ਲਗਾਉਣ ਕਾਰਨ ਇਲਾਕੇ ਵਿਚ ਪ੍ਰਦੂਸ਼ਣ ਕਾਫੀ ਜ਼ਿਆਦਾ ਵੱਧ ਗਿਆ ਹੈ ਅਤੇ ਹਰ ਪਾਸੇ ਧੂੰਦ ਵਾਲੀ ਸਥਿਤੀ ਬਣ ਗਈ ਹੈ, ਜਿਸ ਕਾਰਨ ਦਿਨ ਦੇ ਸਮੇਂ ਹੀ ਸੜਕਾਂ ‘ਤੇ ਦੇਖਣ ਦੀ ਸਮਰਥਾ ਕਾਫੀ ਘੱਟ ਹੋ ਗਈ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਦੂਸ਼ਨ ‘ਤੇ ਜਲਦੀ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਬੱਚੇ ਦਮੇ ਦੇ ਰੋਗ ਦਾ ਸ਼ਿਕਾਰ ਹੋ ਸਕਦੇ ਹਨ, ਕਿਉਂਕਿ ਖੇਤਾਂ ਵਿਚ ਫ਼ਸਲਾਂ ਦੀ ਪੈਦਾਵਾਰ ਸਮੇਂ ਵੱਖ-ਵੱਖ ਪ੍ਰਕਾਰ ਦੇ ਜ਼ਹਿਰੀਲੇ ਕੀਟ ਨਾਸ਼ਕਾਂ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਜਦੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਇਹ ਜ਼ਹਿਰੀਲੇ ਕੀਟ ਨਾਸ਼ਕ ਧੂੰਏਂ ਵਿਚ ਮਿਲ ਜਾਂਦੇ ਹਨ। ਇਸ ਲਈ ਮਨੁੱਖੀ ਜੀਵਨ ਲਈ ਇਹ ਧੂੰਆਂ ਬਹੁਤ ਹੀ ਹਾਨੀਕਾਰਕ ਹੈ।

ਆਮ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਦਿਨ ਦੇ ਸਮੇਂ ਹੀ ਨੈਸ਼ਨਲ ਹਾਈਵੇ ਦੇ ਨਾਲ ਲਗਦੇ ਖੇਤਾਂ ਵਿਚ ਸ਼ਰੇਆਮ ਅੱਗ ਲਗਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਢਿੱਲ ਕਾਰਨ ਹੀ ਇਹ ਸਭ ਕੁਝ ਹੋ ਰਿਹਾ ਹੈ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰ ਖੁੱਦ ਪਰਾਲੀ ਦਾ ਇੰਤਜ਼ਾਮ ਕਰਨ ਵਿਚ ਫੇਲ ਸਾਬਤ ਹੋ ਰਹੀ ਹੈ। ਲੋਕਾਂ ਨੇ ਸਰਕਾਰ ਤੋਂ ਮੰਗ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇਸ ਦੇ ਠੋਸ ਅਤੇ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਵਾਤਵਰਨ ਦੇ ਨਾਲ-ਨਾਲ ਮਨੁੱਖੀ ਜੀਵਨ ਨੂੰ ਬਚਾਇਆ ਜਾ ਸਕੇ।

Leave A Reply

Your email address will not be published.