ਗੁਰਦੁਆਰਾ ਸਾਹਿਬ ‘ਚੋਂ ਗੋਲਕ ਚੋਰੀ, ਘਟਨਾ ਕੈਮਰੇ ‘ਚ ਕੈਦ

102

 

ਸਥਾਨਕ ਆਰਿਆ ਸਕੂਲ ਰੋਡ ‘ਤੇ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਚ ਬੀਤੇ ਸੋਮਵਾਰ ਨੂੰ ਦੋ ਅਣਪਛਾਤੇ ਚੋਰਾਂ ਵਲੋਂ ਮੁੱਖ ਗੇਟ ਦਾ ਤਾਲਾ ਤੋੜ ਕੇ ਉਥੇ ਰੱਖੀ ਗੋਲਕ ਵਿਚੋਂ ਸਾਰਾ ਚੜ੍ਹਾਵਾ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਚੋਰਾਂ ਨੇ ਕਾਰ ਸੇਵਾ ਵਾਲੇ ਬਾਬਾ ਦੀ ਗੋਲਕ ਨੂੰ ਵੀ ਤੋੜ ਕੇ ਉਸ ਵਿਚੋਂ ਸਾਰੀ ਨਗਦੀ ਚੋਰੀ ਕਰ ਲਈ।ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਰਵਿੰਦਰ ਸਿੰਘ ਖਾਲਸਾ, ਹਰਪ੍ਰੀਤ ਸਿੰਘ, ਮੈਨੇਜਰ ਦਰਸ਼ਨ ਸਿੰਘ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੋਮਵਾਰ ਰਾਤ ਨੂੰ ਕੁਝ ਅਣਪਛਾਤੇ ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਮੁੱਖ ਗੇਟ ਦਾ ਤਾਲਾ ਤੋੜ ਕੇ ਗੋਲਕ ਵਿਚ ਰੱਖੀ 35 ਹਜ਼ਾਰ ਦੇ ਕਰੀਬ ਨਗਦੀ ਦੇ ਨਾਲ-ਨਾਲ ਕਾਰ ਸੇਵਾ ਵਾਲੇ ਬਾਬਾ ਦੀ ਗੋਲਕ ਵਿਚੋਂ ਵੀ ਸਾਰੀ ਨਗਦੀ ਚੋਰੀ ਕਰ ਲਈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰੇ ਵਿਚ ਚੋਰਾਂ ਦੀਆਂ ਤਸਵੀਰਾਂ ਆ ਗਈਆਂ ਹਨ ਅਤੇ ਇਸ ਦੀ ਸੂਚਨਾ ਸਥਾਨਕ ਪੁਲਸ ਨੂੰ ਲਿਖਤੀ ਤੌਰ ‘ਤੇ ਦਿੱਤੀ ਗਈ ਹੈ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਲਈ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਜਲਦੀ ਹੀ ਚੋਰ ਪੁਲਸ ਦੀ ਗ੍ਰਿਫਤ ਵਿਚ ਹੋਣਗੇ।

Leave A Reply

Your email address will not be published.