ਮਾਲਵੇ ਦੇ ਵੱਖ-ਵੱਖ ਹਲਕਿਆ ‘ਚ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ ਵਿਸ਼ਵਕਰਮਾ ਦਿਵਸ

131

 

ਤਲਵੰਡੀ ਸਾਬੋ – ਪੰਜਾਬ ਭਰ ‘ਚ ਅੱਜ ਮਿਸਤਰੀ ਭਾਈਚਾਰੇ ਵਲੋਂ ਵਿਸ਼ਵਕਰਮਾ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਦੇ ਚਲਦੇ ਤਲਵੰਡੀ ਸਾਬੋ ਵਿਖੇ ਵੀ ਮਿਸਤਰੀਆਂ ਨੇ ਬੜੀ ਹੀ ਸ਼ਰਧਾ ਅਤੇ ਭਾਵਨਾ ਨਾਲ ਵਿਸ਼ਵਕਰਮਾ ਦਿਵਸ ਮਨਾਇਆ ਅਤੇ ਆਪਣੇ ਸੰਦਾਂ ਦੀ ਸਾਫ-ਸਫਾਈ ਕਰਕੇ ਉਨ੍ਹਾਂ ਦੀ ਪੂਜਾ ਕੀਤੀ। ਇਸ ਦਿਨ ਕੋਈ ਵੀ ਮਿਸਤਰੀ ਕੰਮ ਨਹੀਂ ਕਰਦਾ। ਦੱਸਣਯੋਗ ਹੈ ਕਿ ਮਹਾਰਿਸ਼ੀ ਵਿਸ਼ਵਕਰਮਾ ਨੂੰ ਸ੍ਰਿਸ਼ਟੀ ਦੇ ਰਚਨਹਾਰੇ ਵੀ ਕਿਹਾ ਜਾਂਦਾ ਹੈ। ਤਲਵੰਡੀ ਸਾਬੋ ‘ਚ ਵਿਸ਼ਵਕਰਮਾ ਦਿਵਸ ਮੌਕੇ ਵਿਸ਼ਵਕਰਮਾ ਭਵਨ ਵਿਖੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਗਏ। ਇਸ ਮੌਕੇ ਰਾਗੀ ਸਿੰਘਾਂ ਨੇ ਰਹੱਸਮਈ ਕੀਰਤਨ ਕਰਦੇ ਹੋਏ ਬਾਬਾ ਜੀ ਦੇ ਜੀਵਨ ‘ਤੇ ਚਾਨਣਾ ਪਾਇਆ। ਇਸ ਮੌਕੇ ਵੱਡੀ ਗਿਣਤੀ ‘ਚ ਲੋਕਾਂ ਵਲੋਂ ਸ਼ਿਰਕਤ ਕੀਤੀ ਗਈ ਸੀ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਬਾਬਾ ਜੀ ਦਾ ਜਨਮ ਦਿਹਾੜਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾ ਰਹੇ  ਹਨ।

Leave A Reply

Your email address will not be published.