ਰਾਹੁਲ ਦੇ ਅਸਤੀਫ਼ੇ ਤੋਂ ਕੈਪਟਨ ਨਿਰਾਸ਼, ਕਹੀ ਇਹ ਵੱਡੀ ਗੱਲ

60

ਚੰਡੀਗੜ੍ਹ: ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਫੀ ਨਿਰਾਸ਼ ਹਨ। ਕੈਪਟਨ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਰਾਹੁਲ ਨੂੰ ਉਸੇ ਉਤਸ਼ਾਹ ਨਾਲ ਪਾਰਟੀ ਦੀ ਅਗਵਾਈ ਕਰਦੇ ਰਹਿਣਾ ਚਾਹੀਦਾ ਹੈ, ਜੋ ਉਨ੍ਹਾਂ ਇਸ ਚੋਣ ਮੁਹਿੰਮ ਦੌਰਾਨ ਦਿਖਾਇਆ ਸੀ।

ਪੰਜਾਬ ਵਿੱਚ ਮਿਸ਼ਨ 13 ਦੀ ਅਸਫ਼ਲਤਾ ਤੋਂ ਬਾਅਦ ਇਕੱਲੇ ਨਵਜੋਤ ਸਿੰਘ ਸਿੱਧੂ ‘ਤੇ ਸ਼ਹਿਰੀ ਸੀਟਾਂ ਹਾਰਨ ਦਾ ਠੀਕਰਾ ਭੰਨ੍ਹਣ ਵਾਲੇ ਕੈਪਟਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਇਕੱਲੇ ਰਾਹੁਲ ਗਾਂਧੀ ‘ਤੇ ਨਹੀਂ ਸਗੋਂ ਇਹ ਪੂਰੀ ਪਾਰਟੀ ਦੀ ਸਾਂਝੀ ਜ਼ਿੰਮੇਵਾਰੀ ਹੈ। ਕੈਪਟਨ ਨੇ ਕਿਹਾ ਕਿ ਇਸ ਸਾਂਝੀ ਹਾਰ ਬਦਲੇ ਰਾਹੁਲ ਨੂੰ ਖ਼ੁਦ ਨੂੰ ਜ਼ਿੰਮੇਵਾਰ ਨਾ ਠਹਿਰਾਉਣ।

Leave A Reply

Your email address will not be published.