1920 ‘ਚ ਬਣੇ ਸ਼੍ਰੋਮਣੀ ਅਕਾਲੀ ਦਲ ਦਾ 2020 ‘ਚ ਪੈ ਜਾਵੇਗਾ ਭੋਗ : ਭਗਵੰਤ ਮਾਨ

59

 

ਮਾਲੇਰਕੋਟਲਾ— ਕਿਸੇ ਵੀ ਸਿਆਸੀ ਪਾਰਟੀ ਅੰਦਰ ਕੋਈ ਵਿਅਕਤੀ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਵੱਡੀ ਹੁੰਦੀ ਹੈ, ਜਿਸ ਦੇ ਝੰਡੇ ਹੇਠ ਹਜ਼ਾਰਾਂ-ਲੱਖਾਂ ਵਰਕਰ ਜੁੜੇ ਹੁੰਦੇ ਹਨ। ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ‘ਚ ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਕੀਤੇ ਗਏ ਪੰਜਾਬ ਵਿਧਾਨ ਸਭਾ ਅੰਦਰ ਸਾਬਕਾ ਵਿਰੋਧੀ ਧਿਰ ਦੇ ਨੇਤਾ ਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ‘ਚ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਲਗਾਤਾਰ ਪਾਰਟੀ ਨੂੰ ਢਾਹ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਬੰਦ ਨਾ ਕੀਤੇ ਜਾਣ ਕਾਰਨ ਪਾਰਟੀ ਨੇ ਮਜਬੂਰ ਹੋ ਕੇ ਇਨ੍ਹਾਂ ਆਗੂਆਂ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਉਹ ਇਥੇ ਇਕ ਸਨਮਾਨ ਸਮਾਗਮ ‘ਚ ਸ਼ਾਮਲ ਹੋਣ ਲਈ ਆਏ ਸਨ।

ਸੰਗਰੂਰ ਤੋਂ ਉਨ੍ਹਾਂ ਨੂੰ ਪਾਰਟੀ ਵੱਲੋਂ ਮੁੜ ਉਮੀਦਵਾਰ ਐਲਾਨੇ ਜਾਣ ਅਤੇ ਚੋਣ ਮੁਹਿੰਮ ਬਾਰੇ ਪੁੱਛਣ ‘ਤੇ ਭਗਵੰਤ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕ ਸਭਾ ਅੰਦਰ ਪੰਜਾਬ ਦੇ ਮੁੱਦਿਆਂ ਖਾਸਕਰ ਸੰਗਰੂਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸਰਕਾਰ ਦੇ ਕੰਨਾਂ ਤੱਕ ਪਹੁੰਚਾਇਆ ਹੈ ਅਤੇ ਮੇਰੀ  ਕਾਰਗੁਜ਼ਾਰੀ ਨੂੰ ਮੁੱਖ ਰੱਖਦਿਆਂ ਹੀ ਪਾਰਟੀ ਨੇ ਮੇਰੇ ‘ਤੇ ਭਰੋਸਾ ਕਰਦਿਆਂ ਮੈਨੂੰ ਮੁੜ ਸੰਗਰੂਰ ਹਲਕੇ ਤੋਂ ਉਮੀਦਵਾਰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸਿਆਸੀ ਹਲਾਤਾਂ ਬਾਰੇ ਮਜ਼ਾਕੀਆ ਟਿਪਣੀ ਕਰਦਿਆਂ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1920 ‘ਚ ਬਣਿਆ ਸੀ ਅਤੇ ਹੁਣ 2020 ‘ਚ ਇਸ ਦਾ  ਭੋਗ  ਪੈ  ਜਾਵੇਗਾ। ਇਸ ਮੌਕੇ ਸ. ਮਾਨ ਦੇ ਨਾਲ ਆਪ ਪਾਰਟੀ ਦੀ ਕੌਰ ਕਮੇਟੀ ਦੇ ਮੈਂਬਰ ਡਾ. ਜ਼ਮੀਲ-ਉਰ-ਰਹਿਮਾਨ, ਪਾਰਟੀ ਬੁਲਾਰੇ ਐਡਵੋਕੇਟ ਗੋਬਿੰਦਰ ਮਿੱਤਲ ਸਮੇਤ ਕਈ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।

Leave A Reply

Your email address will not be published.